FEATUREDGeneralLatestNewsPoliticsppपंजाब

ਤਰੁਣ ਚੁੱਘ ਨੇ ਸ਼੍ਰੀਮਤੀ ਦਰਸ਼ਨਾ ਸ਼ਰਮਾ ਦੇ ਅੰਤਿਮ ਸ਼ੋਕ ਸਭਾ ਵਿੱਚ ਪੁੱਜ ਕੀਤੀ ਸ਼ਰਧਾਂਜਲੀ ਭੇਟ।

ਅੰਮਿ੍ਤਸਰ  (ਕੰਵਲਜੀਤ ਸਿੰਘ ਲਾਡੀ): ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਸ਼ੁੱਕਰਵਾਰ ਨੂੰ ਅਟਾਰੀ ਰੋਡ ਸਥਿਤ ਡਰੀਮ ਲੈਂਡ ਰਿਜ਼ੋਰਟ ਵਿਖੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਅਤੇ ਅੰਮ੍ਰਿਤਸਰ ਭਾਜਪਾ ਦੇ ਮੀਤ ਪ੍ਰਧਾਨ ਅਵਿਨਾਸ਼ ਸ਼ੈਲਾ ਦੀ ਸਤਿਕਾਰਯੋਗ ਮਾਤਾ ਜੀ ਸ਼੍ਰੀਮਤੀ ਦਰਸ਼ਨਾ ਸ਼ਰਮਾ ਜੀ ਦੀ ਅੰਤਿਮ ਸ਼ਰਧਾਂਜਲੀ ਸਭਾ ਵਿੱਚ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ।

ਤਰੁਣ ਚੁੱਘ ਨੇ ਸ਼ੋਕ ਸਭਾ ਵਿੱਚ ਬੋਲਦਿਆਂ ਕਿਹਾ ਕਿ ਮੇਰੇ ਪਿਆਰੇ ਮਿੱਤਰ ਡਾ: ਸੁਭਾਸ਼ ਸ਼ਰਮਾ ਜੀ ਅਤੇ ਅਵਿਨਾਸ਼ ਸ਼ੈਲਾ ਦੀ ਮਾਤਾ ਸ਼੍ਰੀਮਤੀ ਦਰਸ਼ਨਾ ਸ਼ਰਮਾ ਜੀ ਦਾ ਇਸ ਸੰਸਾਰ ਤੋਂ ਚਲੇ ਜਾਣਾ ਮੇਰੇ ਲਈ ਇੱਕ ਨਿੱਜੀ ਘਾਟਾ ਹੈ। ਪ੍ਰਮਾਤਮਾ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਤਰੁਣ ਚੁੱਘ ਨੇ ਪਰਿਵਾਰਕ ਮੈਂਬਰਾਂ ਨਾਲ ਬੈਠ ਕੇ ਦੁੱਖ ਸਾਂਝਾ ਕੀਤਾ ਅਤੇ ਦਿਲਾਸਾ ਦਿੱਤਾ। ਚੁੱਘ ਨੇ ਆਪਣੀਆਂ ਯਾਦਾਂ ਸਾਂਝੀਆਂ ਕਰਦੇ ਹੋਏ ਕਿਹਾ ਕਿ ਡਾ: ਸੁਭਾਸ਼ ਸ਼ਰਮਾ ਜੀ ਦਾ ਪਰਿਵਾਰ ਸਮਾਜਿਕ ਕੰਮਾਂ ਵਿੱਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਦੀ ਮਾਤਾ ਜੀ ਬਹੁਤ ਹੀ ਸਮਾਜਿਕ ਅਤੇ ਧਾਰਮਿਕ ਪ੍ਰਵਿਰਤੀ ਵਾਲੀ ਔਰਤ ਸਨ ਅਤੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਸਨ, ਉਨ੍ਹਾਂ ਦੇ ਦੇਹਾਂਤ ਨਾਲ ਸਾਨੂੰ ਸਾਰਿਆਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ।

Share This News